Get Social !!!


  • Govt will not stop funds for development projects of Amritsar: Manpreet Badal
    ਅੰਮ੍ਰਿਤਸਰ ਦੇ ਅਧੂਰੇ ਪ੍ਰੋਜਕਟ ਹੋਣਗੇ ਪੂਰੇ, ਫੰਡ ਨਹੀਂ ਰੋਕੇਗੀ ਸਰਕਾਰ: ਮਨਪ੍ਰੀਤ ਬਾਦਲ

ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਨੂੰ ਲੈ ਕੇ ਅੱਜ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਸਥਾਨਕ ਨਗਰ ਨਿਗਮ ਦਫਤਰ ਵਿਖੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਸ਼ਹਿਰ ਦੇ ਵਿਧਾਇਕਾਂ ਸ੍ਰੀ ਓਮ ਪ੍ਰਕਾਸ਼ ਸੋਨੀ, ਡਾ. ਰਾਜ ਕੁਮਾਰ ਵੇਰਕਾ, ਸ. ਇੰਦਰਬੀਰ ਸਿੰਘ ਬੁਲਾਰੀਆ, ਸ੍ਰੀ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਨਗਰ ਨਿਗਮ ਸ. ਗੁਰਲਵਲੀਨ ਸਿੰਘ ਸਿੱਧੂ ਸਮੇਤ ਜ਼ਿਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਅਧੂਰੇ ਪਏ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਨਾਲ ਲੋਕਾਂ ਦੀ ਸਹੂਲਤ ਲਈ ਕੁਝ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿਧੂ ਅਤੇ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਗੁਰੂ ਨਗਰੀ ਨੂੰ ਸੁੰਦਰ ਬਨਾਉਣ ਦਾ ਤਹਈਆ ਕੀਤਾ। ਮੀਟਿੰਗ ਸਬੰਧੀ ਵੇਰਵਿਆਂ ਨੂੰ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝਿਆਂ ਕਰਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮਿਤਸਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਦੇ ਖਜ਼ਾਨੇ ਦੀਆਂ ਚਾਬੀਆਂ ਉਹ ਅੰਮ੍ਰਿਤਸਰ ਵਾਸੀਆਂ ਨੂੰ ਸੌਂਪਦੇ ਹਨ। ਉਨਾ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਨਵੀਂ ਨੀਤੀ ਬਣਾ ਕੇ ਅੰਮ੍ਰਿਤਸਰ ਸ਼ਹਿਰ ਨੂੰ ਖਿੱਤੇ ਦਾ ਸਭ ਤੋਂ ਖੂਬਸੂਰਤ ਤੇ ਵਿਕਸਤ ਸ਼ਹਿਰ ਬਣਾਇਆ ਜਾਵੇਗਾ। ਖਜ਼ਾਨਾ ਮੰਤਰੀ ਸ. ਬਾਦਲ ਨੇ ਕਿਹਾ ਕਿ ਪਿਛਲ਼ੇ 10 ਸਾਲਾਂ 'ਚ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਨਾਮ 'ਤੇ ਜੋ ਵੀ ਰਾਸ਼ੀ ਖਰਚ ਕੀਤੀ ਗਈ ਹੈ ਉਸਦਾ ਥਰਡ ਪਾਰਟੀ ਆਡਿਟ ਕਰਾਇਆ ਜਾ ਰਿਹਾ ਹੈ। ਉਨਾ ਕਿਹਾ ਕਿ ਪਿਛਲੀ ਸਰਕਾਰ ਵੇਲੇ ਜੋ ਵੀ ਵਿੱਤੀ ਬੇਨਿਯਮੀਆਂ ਹੋਈਆਂ ਹਨ ਉਸ ਵਿੱਚ ਸ਼ਾਮਲ ਲੋਕ ਬਖਸ਼ੇ ਨਹੀਂ ਜਾਣਗੇ।

Chakde TV is the First 4K Punjabi TV channel. Non-biased News every 4 hours, watch debate show “Bhakhdiya Khabran” 5 days a week from 09:00 – 11:00 PM EST from Sunday to Thursday. Download Chakde TV APP, follow us on Facebook, twitter for news, updates & stay connected with “Unbiased Reporting”.